22ਤਦ ਹਾਰੋਨ ਨੇ ਲੋਕਾਂ ਵੱਲ ਆਪਣੇ ਹੱਥ ਚੁੱਕ ਕੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀ ਭੇਟ ਚੜ੍ਹਾ ਕੇ, ਉਹ ਹੇਠਾਂ ਉਤਰਿਆ।
23ਫਿਰ ਮੋਸ਼ੇਹ ਅਤੇ ਹਾਰੋਨ ਮੰਡਲੀ ਵਾਲੇ ਤੰਬੂ ਵਿੱਚ ਗਏ। ਜਦੋਂ ਉਹ ਬਾਹਰ ਆਏ, ਉਹਨਾਂ ਨੇ ਲੋਕਾਂ ਨੂੰ ਅਸੀਸ ਦਿੱਤੀ; ਅਤੇ ਯਾਹਵੇਹ ਦੀ ਮਹਿਮਾ ਸਾਰੇ ਲੋਕਾਂ ਨੂੰ ਦਿਖਾਈ ਦਿੱਤੀ।
24ਯਾਹਵੇਹ ਦੀ ਹਜ਼ੂਰੀ ਵਿੱਚੋਂ ਅੱਗ ਨਿਕਲੀ ਅਤੇ ਹੋਮ ਦੀ ਭੇਟ ਅਤੇ ਜਗਵੇਦੀ ਉੱਤੇ ਚਰਬੀ ਦੇ ਹਿੱਸੇ ਨੂੰ ਭਸਮ ਕਰ ਦਿੱਤਾ ਅਤੇ ਜਦੋਂ ਸਾਰੇ ਲੋਕਾਂ ਨੇ ਇਹ ਦੇਖਿਆ, ਤਾਂ ਉਹ ਖੁਸ਼ੀ ਨਾਲ ਉੱਚੀ-ਉੱਚੀ ਬੋਲੇ ਅਤੇ ਮੂੰਹ ਭਾਰ ਡਿੱਗ ਕੇ ਝੁਕ ਗਏ।