ਲੇਵਿਆਂ 9

ਉਹ ਉਹਨਾਂ ਚੀਜ਼ਾਂ ਨੂੰ ਲੈ ਗਏ ਜਿਨ੍ਹਾਂ ਦਾ ਮੋਸ਼ੇਹ ਨੇ ਹੁਕਮ ਦਿੱਤਾ ਸੀ ਮੰਡਲੀ ਦੇ ਤੰਬੂ ਦੇ ਸਾਹਮਣੇ ਸਾਰੀ ਸਭਾ ਨੇੜੇ ਆਈ ਅਤੇ ਯਾਹਵੇਹ ਦੇ ਅੱਗੇ ਖੜ੍ਹੀ ਹੋ ਗਈ।

Leviticus 9:5 (UKJV) And they brought that which Moses commanded before the tabernacle of the congregation: and all the congregation drew near and stood before the LORD.

3ਫਿਰ ਇਸਰਾਏਲੀਆਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ, ਇੱਕ ਵੱਛਾ ਅਤੇ ਇੱਕ ਲੇਲਾ ਇੱਕ ਸਾਲ ਦਾ ਅਤੇ ਨਿਰਦੋਸ਼ ਹੋਮ ਦੀ ਭੇਟ ਲਈ ਲਓ,

4ਅਤੇ ਇੱਕ ਬਲਦ ਅਤੇ ਇੱਕ ਭੇਡੂ ਇੱਕ ਸੁੱਖ-ਸਾਂਦ ਦੀ ਭੇਟ ਲਈ ਯਾਹਵੇਹ ਦੇ ਅੱਗੇ ਬਲੀਦਾਨ ਚੜ੍ਹਾਉਣ ਲਈ, ਅਨਾਜ਼ ਦੀ ਭੇਟ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਮਿਲਿਆ ਹੋਇਆ। ਅੱਜ ਲਈ ਯਾਹਵੇਹ ਤੁਹਾਨੂੰ ਪ੍ਰਗਟ ਹੋਵੇਗਾ।’ ”

5ਉਹ ਉਹਨਾਂ ਚੀਜ਼ਾਂ ਨੂੰ ਲੈ ਗਏ ਜਿਨ੍ਹਾਂ ਦਾ ਮੋਸ਼ੇਹ ਨੇ ਹੁਕਮ ਦਿੱਤਾ ਸੀ ਮੰਡਲੀ ਦੇ ਤੰਬੂ ਦੇ ਸਾਹਮਣੇ ਸਾਰੀ ਸਭਾ ਨੇੜੇ ਆਈ ਅਤੇ ਯਾਹਵੇਹ ਦੇ ਅੱਗੇ ਖੜ੍ਹੀ ਹੋ ਗਈ।

6ਫਿਰ ਮੋਸ਼ੇਹ ਨੇ ਆਖਿਆ, “ਇਹੀ ਹੈ ਜੋ ਤੁਹਾਨੂੰ ਯਾਹਵੇਹ ਨੇ ਕਰਨ ਦਾ ਹੁਕਮ ਦਿੱਤਾ ਹੈ, ਤਾਂ ਜੋ ਤੁਹਾਡੇ ਉੱਤੇ ਯਾਹਵੇਹ ਦੀ ਮਹਿਮਾ ਪ੍ਰਗਟ ਹੋਵੇ।”

7ਮੋਸ਼ੇਹ ਨੇ ਹਾਰੋਨ ਨੂੰ ਆਖਿਆ, “ਜਗਵੇਦੀ ਉੱਤੇ ਆ ਅਤੇ ਆਪਣੀ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ; ਲੋਕਾਂ ਲਈ ਚੜ੍ਹਾਵਾ ਚੜ੍ਹਾਓ ਅਤੇ ਉਹਨਾਂ ਲਈ ਪ੍ਰਾਸਚਿਤ ਕਰੋ, ਜਿਵੇਂ ਕਿ ਯਾਹਵੇਹ ਨੇ ਹੁਕਮ ਦਿੱਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.