6ਫਿਰ ਮੋਸ਼ੇਹ ਨੇ ਆਖਿਆ, “ਇਹੀ ਹੈ ਜੋ ਤੁਹਾਨੂੰ ਯਾਹਵੇਹ ਨੇ ਕਰਨ ਦਾ ਹੁਕਮ ਦਿੱਤਾ ਹੈ, ਤਾਂ ਜੋ ਤੁਹਾਡੇ ਉੱਤੇ ਯਾਹਵੇਹ ਦੀ ਮਹਿਮਾ ਪ੍ਰਗਟ ਹੋਵੇ।”
7ਮੋਸ਼ੇਹ ਨੇ ਹਾਰੋਨ ਨੂੰ ਆਖਿਆ, “ਜਗਵੇਦੀ ਉੱਤੇ ਆ ਅਤੇ ਆਪਣੀ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ; ਲੋਕਾਂ ਲਈ ਚੜ੍ਹਾਵਾ ਚੜ੍ਹਾਓ ਅਤੇ ਉਹਨਾਂ ਲਈ ਪ੍ਰਾਸਚਿਤ ਕਰੋ, ਜਿਵੇਂ ਕਿ ਯਾਹਵੇਹ ਨੇ ਹੁਕਮ ਦਿੱਤਾ ਹੈ।”
8ਇਸ ਲਈ ਹਾਰੋਨ ਜਗਵੇਦੀ ਕੋਲ ਆਇਆ ਅਤੇ ਆਪਣੇ ਲਈ ਪਾਪ ਦੀ ਭੇਟ ਵਜੋਂ ਵੱਛੇ ਨੂੰ ਵੱਢਿਆ।
9ਹਾਰੋਨ ਦੇ ਪੁੱਤਰ ਉਸ ਕੋਲ ਲਹੂ ਲਿਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੁਬੋ ਕੇ ਜਗਵੇਦੀ ਦੇ ਸਿੰਗਾਂ ਉੱਤੇ ਪਾ ਦਿੱਤੀ। ਬਾਕੀ ਦਾ ਲਹੂ ਉਸ ਨੇ ਜਗਵੇਦੀ ਦੇ ਹੇਠਾਂ ਡੋਲ੍ਹ ਦਿੱਤਾ।
10ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।