14ਉਹ ਤੇਰੇ ਲਈ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਅਨੇਕ ਉਸ ਦੇ ਜਨਮ ਦੇ ਕਾਰਣ ਖੁਸ਼ੀ ਮਨਾਓਣਗੇ।
15ਇਹ ਬਾਲਕ ਪ੍ਰਭੂ ਦੀ ਨਜ਼ਰ ਵਿੱਚ ਮਹਾਨ ਹੋਵੇਗਾ। ਉਹ ਦਾਖਰਸ ਅਤੇ ਸ਼ਰਾਬ ਦਾ ਸੇਵਨ ਕਦੇ ਨਹੀਂ ਕਰੇਂਗਾ ਅਤੇ ਉਹ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਿਆ ਹੋਇਆ ਹੋਵੇਗਾ।
16ਉਹ ਇਸਰਾਏਲ ਦੇ ਅਨੇਕਾਂ ਲੋਕਾਂ ਨੂੰ ਉਹਨਾਂ ਦੇ ਪ੍ਰਭੂ ਪਰਮੇਸ਼ਵਰ ਕੋਲ ਮੋੜ ਲੈ ਆਵੇਗਾ।
17ਉਹ ਏਲੀਯਾਹ ਦੀ ਆਤਮਾ ਅਤੇ ਸਮਰੱਥ ਵਿੱਚ ਪ੍ਰਭੂ ਦੇ ਅੱਗੇ ਚੱਲਣ ਵਾਲਾ ਬਣ ਕੇ ਪਿਤਾਵਾਂ ਦੇ ਦਿਲਾਂ ਨੂੰ ਬਾਲਕਾਂ ਵੱਲ ਅਤੇ ਅਣ-ਆਗਿਆਕਾਰੀਆਂ ਨੂੰ ਧਰਮੀ ਦੇ ਗਿਆਨ ਵੱਲ ਮੋੜੇਗਾ ਤਾਂ ਕਿ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰ ਸਕੇ।”
18ਜ਼ਕਰਯਾਹ ਨੇ ਸਵਰਗਦੂਤ ਨੂੰ ਪੁੱਛਿਆ, “ਮੈਂ ਇਸ ਗੱਲ ਤੇ ਕਿਵੇਂ ਯਕੀਨ ਕਰਾਂ ਕਿਉਂਕਿ ਮੈਂ ਬੁੱਢਾ ਹੋ ਚੁੱਕਿਆ ਹਾਂ ਅਤੇ ਮੇਰੀ ਪਤਨੀ ਦੀ ਉਮਰ ਵੀ ਢਲ ਚੁੱਕੀ ਹੈ?”