ਲੂਕਸ 1

ਜ਼ਕਰਯਾਹ ਨੇ ਸਵਰਗਦੂਤ ਨੂੰ ਪੁੱਛਿਆ, “ਮੈਂ ਇਸ ਗੱਲ ਤੇ ਕਿਵੇਂ ਯਕੀਨ ਕਰਾਂ ਕਿਉਂਕਿ ਮੈਂ ਬੁੱਢਾ ਹੋ ਚੁੱਕਿਆ ਹਾਂ ਅਤੇ ਮੇਰੀ ਪਤਨੀ ਦੀ ਉਮਰ ਵੀ ਢਲ ਚੁੱਕੀ ਹੈ?”

Luke 1:18 (UKJV) And Zacharias said unto the angel, Whereby shall I know this? for I am an old man, and my wife well stricken in years.

16ਉਹ ਇਸਰਾਏਲ ਦੇ ਅਨੇਕਾਂ ਲੋਕਾਂ ਨੂੰ ਉਹਨਾਂ ਦੇ ਪ੍ਰਭੂ ਪਰਮੇਸ਼ਵਰ ਕੋਲ ਮੋੜ ਲੈ ਆਵੇਗਾ।

17ਉਹ ਏਲੀਯਾਹ ਦੀ ਆਤਮਾ ਅਤੇ ਸਮਰੱਥ ਵਿੱਚ ਪ੍ਰਭੂ ਦੇ ਅੱਗੇ ਚੱਲਣ ਵਾਲਾ ਬਣ ਕੇ ਪਿਤਾਵਾਂ ਦੇ ਦਿਲਾਂ ਨੂੰ ਬਾਲਕਾਂ ਵੱਲ ਅਤੇ ਅਣ-ਆਗਿਆਕਾਰੀਆਂ ਨੂੰ ਧਰਮੀ ਦੇ ਗਿਆਨ ਵੱਲ ਮੋੜੇਗਾ ਤਾਂ ਕਿ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰ ਸਕੇ।”

18ਜ਼ਕਰਯਾਹ ਨੇ ਸਵਰਗਦੂਤ ਨੂੰ ਪੁੱਛਿਆ, “ਮੈਂ ਇਸ ਗੱਲ ਤੇ ਕਿਵੇਂ ਯਕੀਨ ਕਰਾਂ ਕਿਉਂਕਿ ਮੈਂ ਬੁੱਢਾ ਹੋ ਚੁੱਕਿਆ ਹਾਂ ਅਤੇ ਮੇਰੀ ਪਤਨੀ ਦੀ ਉਮਰ ਵੀ ਢਲ ਚੁੱਕੀ ਹੈ?”

19ਸਵਰਗਦੂਤ ਨੇ ਉਸ ਨੂੰ ਜਵਾਬ ਦਿੱਤਾ, “ਮੈਂ ਗਬਰਿਏਲ ਹਾਂ। ਮੈਂ ਨਿੱਤ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਖੜ੍ਹਾ ਰਹਿੰਦਾ ਹਾਂ ਅਤੇ ਮੈਨੂੰ ਤੇਰੇ ਨਾਲ ਗੱਲ ਕਰਨ ਲਈ ਤੇ ਤੈਨੂੰ ਇਹ ਖੁਸ਼ਖ਼ਬਰੀ ਦੱਸਣ ਲਈ ਹੀ ਭੇਜਿਆ ਗਿਆ ਹੈ।

20ਅਤੇ ਹੁਣ! ਜਦੋਂ ਤੱਕ ਇਹ ਗੱਲ ਪੂਰੀ ਨਾ ਹੋ ਜਾਵੇ, ਤਦ ਤੱਕ ਲਈ ਤੂੰ ਗੂੰਗਾ ਰਹੇਗਾ, ਅਤੇ ਬੋਲ ਨਾ ਸਕੇਂਗਾ, ਕਿਉਂਕਿ ਤੂੰ ਮੇਰੇ ਬਚਨਾਂ ਉੱਤੇ ਵਿਸ਼ਵਾਸ ਨਹੀਂ ਕੀਤਾ, ਜਿਨ੍ਹਾਂ ਦਾ ਠਹਿਰਾਏ ਹੋਏ ਵੇਲੇ ਤੇ ਪੂਰਾ ਹੋਣਾ ਤੈਅ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.