ਲੂਕਸ 1

ਸਾਨੂੰ ਉਨ੍ਹਾਂ ਤੋਂ ਇਹ ਸਬੂਤ ਮਿਲਿਆ ਹੈ, ਜੋ ਸ਼ੁਰੂ ਤੋਂ ਹੀ ਇਨ੍ਹਾਂ ਗੱਲ੍ਹਾਂ ਦੇ ਚਸ਼ਮਦੀਦ ਗਵਾਹ ਅਤੇ ਪਰਮੇਸ਼ਵਰ ਦੇ ਬਚਨ ਦੇ ਸੇਵਕ ਰਹੇ।

Luke 1:2 (UKJV) Even as they delivered them unto us, which from the beginning were eyewitnesses, and ministers of the word;

1ਅਨੇਕ ਆਦਮੀਆਂ ਨੇ ਉਹਨਾਂ ਘਟਨਾਵਾਂ ਨੂੰ ਲਿਖ ਕੇ ਇਕੱਠਾ ਕਰਨ ਦਾ ਕੰਮ ਕੀਤਾ ਹੈ, ਜੋ ਸਾਡੇ ਵਿਚਕਾਰ ਵਾਪਰੀਆਂ ਸਨ।

2ਸਾਨੂੰ ਉਨ੍ਹਾਂ ਤੋਂ ਇਹ ਸਬੂਤ ਮਿਲਿਆ ਹੈ, ਜੋ ਸ਼ੁਰੂ ਤੋਂ ਹੀ ਇਨ੍ਹਾਂ ਗੱਲ੍ਹਾਂ ਦੇ ਚਸ਼ਮਦੀਦ ਗਵਾਹ ਅਤੇ ਪਰਮੇਸ਼ਵਰ ਦੇ ਬਚਨ ਦੇ ਸੇਵਕ ਰਹੇ।

3ਇਹ ਗੱਲ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਆਪ ਹਰ ਇੱਕ ਘਟਨਾ ਦੀ ਸ਼ੁਰੂਆਤ ਤੋਂ ਸਾਵਧਾਨੀ ਨਾਲ ਜਾਂਚ ਕੀਤੀ ਹੈ। ਇਸ ਲਈ ਬਹੁਤ ਆਦਰਯੋਗ ਥਿਯੋਫਿਲਾਸ, ਮੈਨੂੰ ਇਹ ਸਹੀ ਲੱਗਿਆ ਕਿ ਤੁਹਾਡੇ ਲਈ ਮੈਂ ਇਹ ਸਭ ਕ੍ਰਮ ਦੇ ਅਨੁਸਾਰ ਲਿਖਾਂ

4ਤਾਂ ਕਿ ਜੋ ਸਿੱਖਿਆਵਾਂ ਤੁਹਾਨੂੰ ਦਿੱਤੀਆਂ ਗਈਆਂ ਹਨ, ਤੁਸੀਂ ਉਸ ਦੀ ਪੂਰੀ ਸੱਚਾਈ ਨੂੰ ਜਾਣ ਸਕੋਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.