22ਜਦੋਂ ਜ਼ਕਰਯਾਹ ਬਾਹਰ ਆਇਆ, ਉਹ ਉਹਨਾਂ ਨਾਲ ਬੋਲ ਨਾ ਸਕਿਆ। ਇਸ ਲਈ ਉਹ ਸਮਝ ਗਏ ਕਿ ਜ਼ਕਰਯਾਹ ਨੂੰ ਹੈਕਲ ਵਿੱਚ ਕੋਈ ਦਰਸ਼ਨ ਹੋਇਆ ਹੈ। ਜ਼ਕਰਯਾਹ ਉਹਨਾਂ ਨਾਲ ਇਸ਼ਾਰਿਆਂ ਦੁਆਰਾ ਗੱਲਬਾਤ ਕਰਦਾ ਰਿਹਾ ਅਤੇ ਗੂੰਗਾ ਬਣ ਕੇ ਰਿਹਾ।
23ਆਪਣੀ ਜਾਜਕਾਈ ਦੀ ਸੇਵਾ ਦੇ ਦਿਨ ਪੂਰੇ ਹੋਣ ਬਾਅਦ ਜ਼ਕਰਯਾਹ ਆਪਣੇ ਘਰ ਚੱਲਿਆ ਗਿਆ।
24ਇਸ ਤੋਂ ਬਾਅਦ ਜ਼ਕਰਯਾਹ ਦੀ ਪਤਨੀ ਏਲਿਜਾਬੇਥ ਗਰਭਵਤੀ ਹੋਈ ਅਤੇ ਇਹ ਕਹਿੰਦੇ ਹੋਏ ਪੰਜ ਮਹੀਨਿਆਂ ਤੱਕ ਇਕਾਂਤ ਵਿੱਚ ਰਹੀ,
25“ਪ੍ਰਭੂ ਨੇ ਮੇਰੇ ਉੱਤੇ ਕਿਰਪਾ ਕੀਤੀ ਹੈ ਅਤੇ ਲੋਕਾਂ ਵਿੱਚ ਮੇਰੇ ਬਾਂਝ ਹੋਣ ਦੀ ਬਦਨਾਮੀ ਨੂੰ ਦੂਰ ਕਰ ਦਿੱਤਾ ਹੈ।”
26ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ