ਲੂਕਸ 1

ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ

Luke 1:26 (UKJV) And in the sixth month the angel Gabriel was sent from God unto a city of Galilee, named Nazareth,

24ਇਸ ਤੋਂ ਬਾਅਦ ਜ਼ਕਰਯਾਹ ਦੀ ਪਤਨੀ ਏਲਿਜਾਬੇਥ ਗਰਭਵਤੀ ਹੋਈ ਅਤੇ ਇਹ ਕਹਿੰਦੇ ਹੋਏ ਪੰਜ ਮਹੀਨਿਆਂ ਤੱਕ ਇਕਾਂਤ ਵਿੱਚ ਰਹੀ,

25“ਪ੍ਰਭੂ ਨੇ ਮੇਰੇ ਉੱਤੇ ਕਿਰਪਾ ਕੀਤੀ ਹੈ ਅਤੇ ਲੋਕਾਂ ਵਿੱਚ ਮੇਰੇ ਬਾਂਝ ਹੋਣ ਦੀ ਬਦਨਾਮੀ ਨੂੰ ਦੂਰ ਕਰ ਦਿੱਤਾ ਹੈ।”

26ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ

27ਇੱਕ ਕੁਆਰੀ ਦੇ ਕੋਲ ਭੇਜਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ।

28ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਜਿਸ ਉੱਤੇ ਪ੍ਰਭੂ ਦੀ ਨਿਗਾਹ ਦੀ ਕਿਰਪਾ ਹੋਈ, ਪ੍ਰਭੂ ਤੇਰੇ ਨਾਲ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.