ਲੂਕਸ 1

ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਜਿਸ ਉੱਤੇ ਪ੍ਰਭੂ ਦੀ ਨਿਗਾਹ ਦੀ ਕਿਰਪਾ ਹੋਈ, ਪ੍ਰਭੂ ਤੇਰੇ ਨਾਲ ਹੈ।”

Luke 1:28 (UKJV) And the angel came in unto her, and said, Hail, you that are highly favoured, the Lord is with you: blessed are you among women.

26ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ

27ਇੱਕ ਕੁਆਰੀ ਦੇ ਕੋਲ ਭੇਜਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ।

28ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਜਿਸ ਉੱਤੇ ਪ੍ਰਭੂ ਦੀ ਨਿਗਾਹ ਦੀ ਕਿਰਪਾ ਹੋਈ, ਪ੍ਰਭੂ ਤੇਰੇ ਨਾਲ ਹੈ।”

29ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ।

30ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.