ਲੂਕਸ 1

ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ।

Luke 1:29 (UKJV) And when she saw him, she was troubled at his saying, and cast in her mind what manner of salutation this should be.

27ਇੱਕ ਕੁਆਰੀ ਦੇ ਕੋਲ ਭੇਜਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ।

28ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਜਿਸ ਉੱਤੇ ਪ੍ਰਭੂ ਦੀ ਨਿਗਾਹ ਦੀ ਕਿਰਪਾ ਹੋਈ, ਪ੍ਰਭੂ ਤੇਰੇ ਨਾਲ ਹੈ।”

29ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ।

30ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ।

31ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.