ਲੂਕਸ 1

ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ।

Luke 1:30 (UKJV) And the angel said unto her, Fear not, Mary: for you have found favour with God.

28ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਜਿਸ ਉੱਤੇ ਪ੍ਰਭੂ ਦੀ ਨਿਗਾਹ ਦੀ ਕਿਰਪਾ ਹੋਈ, ਪ੍ਰਭੂ ਤੇਰੇ ਨਾਲ ਹੈ।”

29ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ।

30ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ।

31ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ।

32ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਵਰ ਉਸ ਪੁੱਤਰ ਨੂੰ ਉਸ ਦੇ ਬਜ਼ੁਰਗ ਦਾਵੀਦ ਦਾ ਸਿੰਘਾਸਣ ਦੇਵੇਗਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.