30ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ।
31ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ।
32ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਵਰ ਉਸ ਪੁੱਤਰ ਨੂੰ ਉਸ ਦੇ ਬਜ਼ੁਰਗ ਦਾਵੀਦ ਦਾ ਸਿੰਘਾਸਣ ਦੇਵੇਗਾ,
33ਉਹ ਯਾਕੋਬ ਦੇ ਘਰਾਣੇ ਉੱਤੇ ਹਮੇਸ਼ਾ ਲਈ ਰਾਜ ਕਰੇਗਾ ਅਤੇ ਉਹ ਦੇ ਰਾਜ ਦਾ ਕਦੇ ਅੰਤ ਨਹੀਂ ਹੋਵੇਗਾ।”
34ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?”