ਲੂਕਸ 1

ਸਵਰਗਦੂਤ ਨੇ ਜਵਾਬ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ।

Luke 1:35 (UKJV) And the angel answered and said unto her, The Holy Spirit shall come upon you, and the power of the Highest shall overshadow you: therefore also that holy thing which shall be born of you shall be called the Son of God.

33ਉਹ ਯਾਕੋਬ ਦੇ ਘਰਾਣੇ ਉੱਤੇ ਹਮੇਸ਼ਾ ਲਈ ਰਾਜ ਕਰੇਗਾ ਅਤੇ ਉਹ ਦੇ ਰਾਜ ਦਾ ਕਦੇ ਅੰਤ ਨਹੀਂ ਹੋਵੇਗਾ।”

34ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?”

35ਸਵਰਗਦੂਤ ਨੇ ਜਵਾਬ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ।

36ਅਤੇ ਇਹ ਵੀ ਸੁਣ ਤੇਰੀ ਰਿਸ਼ਤੇਦਾਰ ਏਲਿਜਾਬੇਥ, ਜੋ ਬਾਂਝ ਕਹਾਉਂਦੀ ਸੀ ਅਤੇ ਆਪਣੇ ਬੁੱਢੇਪੇ ਵਿੱਚ ਹੈ ਉਹ ਛੇ ਮਹੀਨਿਆਂ ਦੀ ਗਰਭਵਤੀ ਹੈ।

37ਪਰਮੇਸ਼ਵਰ ਲਈ ਕੁਝ ਵੀ ਅਣਹੋਣਾ ਨਹੀਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.