ਲੂਕਸ 1

ਅਤੇ ਇਹ ਵੀ ਸੁਣ ਤੇਰੀ ਰਿਸ਼ਤੇਦਾਰ ਏਲਿਜਾਬੇਥ, ਜੋ ਬਾਂਝ ਕਹਾਉਂਦੀ ਸੀ ਅਤੇ ਆਪਣੇ ਬੁੱਢੇਪੇ ਵਿੱਚ ਹੈ ਉਹ ਛੇ ਮਹੀਨਿਆਂ ਦੀ ਗਰਭਵਤੀ ਹੈ।

Luke 1:36 (UKJV) And, behold, your cousin Elisabeth, she has also conceived a son in her old age: and this is the sixth month with her, who was called barren.

34ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?”

35ਸਵਰਗਦੂਤ ਨੇ ਜਵਾਬ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ।

36ਅਤੇ ਇਹ ਵੀ ਸੁਣ ਤੇਰੀ ਰਿਸ਼ਤੇਦਾਰ ਏਲਿਜਾਬੇਥ, ਜੋ ਬਾਂਝ ਕਹਾਉਂਦੀ ਸੀ ਅਤੇ ਆਪਣੇ ਬੁੱਢੇਪੇ ਵਿੱਚ ਹੈ ਉਹ ਛੇ ਮਹੀਨਿਆਂ ਦੀ ਗਰਭਵਤੀ ਹੈ।

37ਪਰਮੇਸ਼ਵਰ ਲਈ ਕੁਝ ਵੀ ਅਣਹੋਣਾ ਨਹੀਂ।”

38ਮਰਿਯਮ ਨੇ ਕਿਹਾ, “ਮੈਂ ਪ੍ਰਭੂ ਦੀ ਦਾਸੀ ਹਾਂ। ਤੁਹਾਡਾ ਬਚਨ ਮੇਰੇ ਲਈ ਪੂਰਾ ਹੋਵੇ।” ਤਦ ਉਹ ਸਵਰਗਦੂਤ ਉਸ ਦੇ ਕੋਲੋਂ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.