35ਸਵਰਗਦੂਤ ਨੇ ਜਵਾਬ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ।
36ਅਤੇ ਇਹ ਵੀ ਸੁਣ ਤੇਰੀ ਰਿਸ਼ਤੇਦਾਰ ਏਲਿਜਾਬੇਥ, ਜੋ ਬਾਂਝ ਕਹਾਉਂਦੀ ਸੀ ਅਤੇ ਆਪਣੇ ਬੁੱਢੇਪੇ ਵਿੱਚ ਹੈ ਉਹ ਛੇ ਮਹੀਨਿਆਂ ਦੀ ਗਰਭਵਤੀ ਹੈ।
37ਪਰਮੇਸ਼ਵਰ ਲਈ ਕੁਝ ਵੀ ਅਣਹੋਣਾ ਨਹੀਂ।”
38ਮਰਿਯਮ ਨੇ ਕਿਹਾ, “ਮੈਂ ਪ੍ਰਭੂ ਦੀ ਦਾਸੀ ਹਾਂ। ਤੁਹਾਡਾ ਬਚਨ ਮੇਰੇ ਲਈ ਪੂਰਾ ਹੋਵੇ।” ਤਦ ਉਹ ਸਵਰਗਦੂਤ ਉਸ ਦੇ ਕੋਲੋਂ ਚਲਾ ਗਿਆ।
39ਉਸ ਵਕਤ ਮਰਿਯਮ ਤਿਆਰ ਹੋ ਗਈ ਅਤੇ ਜਲਦੀ ਨਾਲ ਯਹੂਦਿਯਾ ਦੇ ਪਹਾੜੀ ਦੇਸ਼ ਦੇ ਇੱਕ ਨਗਰ ਨੂੰ ਚੱਲੀ ਗਈ।