48ਕਿਉਂਕਿ ਉਹਨਾਂ ਨੇ ਆਪਣੀ ਦਾਸੀ ਦੀ ਦੀਨਤਾ ਦੇ ਵੱਲ ਨਜ਼ਰ ਕੀਤੀ ਹੈ। ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
49ਕਿਉਂਕਿ ਸਰਵਸ਼ਕਤੀਮਾਨ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ। ਉਸ ਦਾ ਨਾਮ ਪਵਿੱਤਰ ਹੈ।
50ਜਿਹੜੇ ਉਸ ਦਾ ਡਰ ਮੰਨਦੇ ਹਨ ਉਹਨਾਂ ਤੇ ਉਸਦੀ ਦਯਾ ਪੀੜ੍ਹੀਆਂ ਤੋਂ ਪੀੜ੍ਹੀਆਂ ਤੱਕ ਬਣੀ ਰਹਿੰਦੀ ਹੈ।
51ਆਪਣੇ ਬਾਹੂਬਲ ਨਾਲ ਉਹਨਾਂ ਨੇ ਵੱਡੇ ਕੰਮ ਕੀਤੇ ਹਨ ਅਤੇ ਮਨ ਦੇ ਹੰਕਾਰੀਆਂ ਨੂੰ ਉਹਨਾਂ ਨੇ ਖਿਲਾਰ ਦਿੱਤਾ ਹੈ।
52ਪਰਮੇਸ਼ਵਰ ਨੇ ਰਾਜਿਆਂ ਨੂੰ ਉਹਨਾਂ ਦੇ ਸਿੰਘਾਸਣਾਂ ਤੋਂ ਹੇਠਾਂ ਉਤਾਰ ਦਿੱਤਾ ਅਤੇ ਹਲੀਮਾਂ ਨੂੰ ਉੱਚਾ ਕੀਤਾ ਹੈ।