54ਉਸ ਨੇ ਆਪਣੇ ਸੇਵਕ ਇਸਰਾਏਲ ਦੀ ਸਹਾਇਤਾ ਕੀਤੀ ਕਿ ਉਹ ਆਪਣੀ ਦਯਾ ਨੂੰ ਯਾਦ ਰੱਖੇ,
55ਕਿਉਂਕਿ ਉਸ ਨੇ ਇਹ ਵਾਅਦਾ ਸਾਡੇ ਪਿਉ-ਦਾਦਿਆਂ, ਅਬਰਾਹਾਮ ਅਤੇ ਉਸਦੇ ਬੱਚਿਆਂ ਨਾਲ ਸਦਾ ਲਈ ਕੀਤਾ ਸੀ।”
56ਲਗਭਗ ਤਿੰਨ ਮਹੀਨੇ ਏਲਿਜਾਬੇਥ ਦੇ ਨਾਲ ਰਹਿ ਕੇ ਮਰਿਯਮ ਆਪਣੇ ਘਰ ਵਾਪਸ ਚਲੀ ਗਈ।
57ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।
58ਜਦੋਂ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਕਿ ਏਲਿਜਾਬੇਥ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ ਤਾਂ ਉਹ ਵੀ ਉਹਨਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਏ।