ਲੂਕਸ 1

ਉਹ ਦੋਵੇਂ ਹੀ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਅਤੇ ਪ੍ਰਭੂ ਦੇ ਸਾਰੇ ਹੁਕਮਾਂਂ ਅਤੇ ਨਿਯਮਾਂ ਦੀ ਪਾਲਣਾ ਵਿੱਚ ਦੋਸ਼ਹੀਨ ਸਨ।

Luke 1:6 (UKJV) And they were both righteous before God, walking in all the commandments and ordinances of the Lord blameless.

4ਤਾਂ ਕਿ ਜੋ ਸਿੱਖਿਆਵਾਂ ਤੁਹਾਨੂੰ ਦਿੱਤੀਆਂ ਗਈਆਂ ਹਨ, ਤੁਸੀਂ ਉਸ ਦੀ ਪੂਰੀ ਸੱਚਾਈ ਨੂੰ ਜਾਣ ਸਕੋਂ।

5ਯਹੂਦਿਯਾ ਪ੍ਰਦੇਸ਼ ਦੇ ਰਾਜੇ ਹੇਰੋਦੇਸ ਦੇ ਰਾਜ ਵਿੱਚ ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ, ਜੋ ਕੀ ਅਬੀਯਾਹ ਦੇ ਜਾਜਕ ਸਮੂਹ ਤੋਂ ਸੀ; ਉਸ ਦੀ ਪਤਨੀ ਦਾ ਨਾਮ ਏਲਿਜਾਬੇਥ ਸੀ, ਜੋ ਹਾਰੋਨ ਦੇ ਵੰਸ਼ ਵਿੱਚੋਂ ਸੀ।

6ਉਹ ਦੋਵੇਂ ਹੀ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਅਤੇ ਪ੍ਰਭੂ ਦੇ ਸਾਰੇ ਹੁਕਮਾਂਂ ਅਤੇ ਨਿਯਮਾਂ ਦੀ ਪਾਲਣਾ ਵਿੱਚ ਦੋਸ਼ਹੀਨ ਸਨ।

7ਪਰ ਉਹਨਾਂ ਦੇ ਕੋਈ ਔਲਾਦ ਨਹੀਂ ਸੀ ਕਿਉਂਕਿ ਏਲਿਜਾਬੇਥ ਬਾਂਝ ਸੀ ਅਤੇ ਉਹ ਦੋਵੇਂ ਹੀ ਹੁਣ ਬੁੱਢੇ ਹੋ ਚੁੱਕੇ ਸਨ।

8ਇੱਕ ਵਾਰ ਜਦੋਂ ਜ਼ਕਰਯਾਹ ਆਪਣੀ ਵਾਰੀ ਸਿਰ ਪਰਮੇਸ਼ਵਰ ਦੇ ਸਾਹਮਣੇ ਆਪਣੀ ਜਾਜਕ ਸੇਵਾ ਭੇਂਟ ਕਰ ਰਿਹਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.