ਲੂਕਸ 1

ਜ਼ਕਰਯਾਹ ਨੇ ਇੱਕ ਫੱਟੀ ਮੰਗਾ ਕੇ ਉਸ ਉੱਤੇ ਲਿਖਿਆ, “ਇਸ ਦਾ ਨਾਮ ਯੋਹਨ ਹੈ।” ਇਹ ਵੇਖ ਕੇ ਸਾਰੇ ਹੈਰਾਨ ਰਹਿ ਗਏ।

Luke 1:63 (UKJV) And he asked for a writing table, and wrote, saying, His name is John. And they marvelled all.

61ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!”

62ਤਦ ਉਹਨਾਂ ਨੇ ਬੱਚੇ ਦੇ ਪਿਤਾ ਨੂੰ ਇਸ਼ਾਰਿਆਂ ਨਾਲ ਪੁੱਛਿਆ ਕਿ ਉਹ ਬੱਚੇ ਦਾ ਨਾਮ ਕੀ ਰੱਖਣਾ ਚਾਹੁੰਦਾ ਹੈ?

63ਜ਼ਕਰਯਾਹ ਨੇ ਇੱਕ ਫੱਟੀ ਮੰਗਾ ਕੇ ਉਸ ਉੱਤੇ ਲਿਖਿਆ, “ਇਸ ਦਾ ਨਾਮ ਯੋਹਨ ਹੈ।” ਇਹ ਵੇਖ ਕੇ ਸਾਰੇ ਹੈਰਾਨ ਰਹਿ ਗਏ।

64ਉਸੇ ਵੇਲੇ ਉਸ ਦੀ ਆਵਾਜ਼ ਵਾਪਸ ਆ ਗਈ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।

65ਸਾਰੇ ਗੁਆਢੀਆਂ ਵਿੱਚ ਪਰਮੇਸ਼ਵਰ ਦੇ ਪ੍ਰਤੀ ਸ਼ਰਧਾ ਆ ਗਈ ਅਤੇ ਯਹੂਦਿਯਾ ਦੇ ਪਹਾੜੀ ਦੇਸ਼ ਦੇ ਨਗਰ ਵਿੱਚ ਇਨ੍ਹਾਂ ਗੱਲਾਂ ਦੀ ਚਰਚਾ ਹੋਣ ਲੱਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.