62ਤਦ ਉਹਨਾਂ ਨੇ ਬੱਚੇ ਦੇ ਪਿਤਾ ਨੂੰ ਇਸ਼ਾਰਿਆਂ ਨਾਲ ਪੁੱਛਿਆ ਕਿ ਉਹ ਬੱਚੇ ਦਾ ਨਾਮ ਕੀ ਰੱਖਣਾ ਚਾਹੁੰਦਾ ਹੈ?
63ਜ਼ਕਰਯਾਹ ਨੇ ਇੱਕ ਫੱਟੀ ਮੰਗਾ ਕੇ ਉਸ ਉੱਤੇ ਲਿਖਿਆ, “ਇਸ ਦਾ ਨਾਮ ਯੋਹਨ ਹੈ।” ਇਹ ਵੇਖ ਕੇ ਸਾਰੇ ਹੈਰਾਨ ਰਹਿ ਗਏ।
64ਉਸੇ ਵੇਲੇ ਉਸ ਦੀ ਆਵਾਜ਼ ਵਾਪਸ ਆ ਗਈ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।
65ਸਾਰੇ ਗੁਆਢੀਆਂ ਵਿੱਚ ਪਰਮੇਸ਼ਵਰ ਦੇ ਪ੍ਰਤੀ ਸ਼ਰਧਾ ਆ ਗਈ ਅਤੇ ਯਹੂਦਿਯਾ ਦੇ ਪਹਾੜੀ ਦੇਸ਼ ਦੇ ਨਗਰ ਵਿੱਚ ਇਨ੍ਹਾਂ ਗੱਲਾਂ ਦੀ ਚਰਚਾ ਹੋਣ ਲੱਗੀ।
66ਜਿਨ੍ਹਾਂ ਨੇ ਇਹ ਸੁਣਿਆ ਉਹ ਸਾਰੇ ਇਹ ਵਿਚਾਰ ਕਰਦੇ ਰਹੇ: “ਇਹ ਬੱਚਾ ਕਿਹੋ ਜਿਹਾ ਬਣੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਉੱਤੇ ਸੀ।