5ਯਹੂਦਿਯਾ ਪ੍ਰਦੇਸ਼ ਦੇ ਰਾਜੇ ਹੇਰੋਦੇਸ ਦੇ ਰਾਜ ਵਿੱਚ ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ, ਜੋ ਕੀ ਅਬੀਯਾਹ ਦੇ ਜਾਜਕ ਸਮੂਹ ਤੋਂ ਸੀ; ਉਸ ਦੀ ਪਤਨੀ ਦਾ ਨਾਮ ਏਲਿਜਾਬੇਥ ਸੀ, ਜੋ ਹਾਰੋਨ ਦੇ ਵੰਸ਼ ਵਿੱਚੋਂ ਸੀ।
6ਉਹ ਦੋਵੇਂ ਹੀ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਅਤੇ ਪ੍ਰਭੂ ਦੇ ਸਾਰੇ ਹੁਕਮਾਂਂ ਅਤੇ ਨਿਯਮਾਂ ਦੀ ਪਾਲਣਾ ਵਿੱਚ ਦੋਸ਼ਹੀਨ ਸਨ।
7ਪਰ ਉਹਨਾਂ ਦੇ ਕੋਈ ਔਲਾਦ ਨਹੀਂ ਸੀ ਕਿਉਂਕਿ ਏਲਿਜਾਬੇਥ ਬਾਂਝ ਸੀ ਅਤੇ ਉਹ ਦੋਵੇਂ ਹੀ ਹੁਣ ਬੁੱਢੇ ਹੋ ਚੁੱਕੇ ਸਨ।
8ਇੱਕ ਵਾਰ ਜਦੋਂ ਜ਼ਕਰਯਾਹ ਆਪਣੀ ਵਾਰੀ ਸਿਰ ਪਰਮੇਸ਼ਵਰ ਦੇ ਸਾਹਮਣੇ ਆਪਣੀ ਜਾਜਕ ਸੇਵਾ ਭੇਂਟ ਕਰ ਰਿਹਾ ਸੀ,
9ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ, ਜੋ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ।