74ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਬਚਾਓਣਗੇ, ਅਤੇ ਬਿਨਾਂ ਕਿਸੇ ਡਰ ਦੇ ਉਹਨਾਂ ਦੀ ਸੇਵਾ ਕਰਨ ਦੇ ਯੋਗ ਬਣਾਓਣਗੇ
75ਕਿ ਅਸੀਂ ਪਵਿੱਤਰਤਾ ਅਤੇ ਧਾਰਮਿਕਤਾ ਵਿੱਚ ਜੀਵਨ ਭਰ ਉਹਨਾਂ ਦੀ ਸੇਵਾ ਕਰ ਸਕੀਏ।
76“ਅਤੇ ਤੂੰ, ਹੇ ਮੇਰੇ ਬਾਲਕ, ਅੱਤ ਮਹਾਨ ਪਰਮੇਸ਼ਵਰ ਦਾ ਨਬੀ ਅਖਵਾਵੇਗਾ; ਕਿਉਂਕਿ ਤੂੰ ਰਸਤਾ ਤਿਆਰ ਕਰਨ ਲਈ ਪ੍ਰਭੂ ਦੇ ਅੱਗੇ-ਅੱਗੇ ਚੱਲੇਂਗਾ,
77ਤੂੰ ਪਰਮੇਸ਼ਵਰ ਦੀ ਪਰਜਾ ਨੂੰ ਉਹਨਾਂ ਦੇ ਪਾਪਾਂ ਦੀ ਮਾਫ਼ੀ ਦੇ ਦੁਆਰਾ ਮੁਕਤੀ ਦਾ ਗਿਆਨ ਦੇਵੇਂਗਾ।
78ਕਿਉਂਕਿ ਸਾਡੇ ਪਰਮੇਸ਼ਵਰ ਦੀ ਬਹੁਤ ਜ਼ਿਆਦਾ ਕਿਰਪਾ ਦੇ ਕਾਰਨ, ਸਵਰਗ ਵਿੱਚੋਂ ਸਾਡੇ ਤੇ ਸੂਰਜ ਦਾ ਪ੍ਰਕਾਸ਼ ਹੋਵੇਂਗਾ,