ਲੂਕਸ 1

ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ, ਜੋ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ।

Luke 1:9 (UKJV) According to the custom of the priest's office, his lot was to burn incense when he went into the temple of the Lord.

7ਪਰ ਉਹਨਾਂ ਦੇ ਕੋਈ ਔਲਾਦ ਨਹੀਂ ਸੀ ਕਿਉਂਕਿ ਏਲਿਜਾਬੇਥ ਬਾਂਝ ਸੀ ਅਤੇ ਉਹ ਦੋਵੇਂ ਹੀ ਹੁਣ ਬੁੱਢੇ ਹੋ ਚੁੱਕੇ ਸਨ।

8ਇੱਕ ਵਾਰ ਜਦੋਂ ਜ਼ਕਰਯਾਹ ਆਪਣੀ ਵਾਰੀ ਸਿਰ ਪਰਮੇਸ਼ਵਰ ਦੇ ਸਾਹਮਣੇ ਆਪਣੀ ਜਾਜਕ ਸੇਵਾ ਭੇਂਟ ਕਰ ਰਿਹਾ ਸੀ,

9ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ, ਜੋ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ।

10ਅਤੇ ਜਦੋਂ ਧੂਪ ਧੁਖੌਣ ਦਾ ਵੇਲਾ ਆਇਆ ਤਾਂ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।

11ਤਦ ਪ੍ਰਭੂ ਦਾ ਇੱਕ ਦੂਤ ਜ਼ਕਰਯਾਹ ਦੇ ਸਾਹਮਣੇ ਪ੍ਰਗਟ ਹੋਇਆ, ਜੋ ਧੂਪ ਵੇਦੀ ਦੇ ਸੱਜੇ ਪਾਸੇ ਖੜ੍ਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.