9ਉੱਥੇ ਜਿਹੜੇ ਬਿਮਾਰ ਲੋਕ ਹਨ ਉਨ੍ਹਾਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ, ‘ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’
10ਪਰ ਜੇ ਤੁਸੀਂ ਕਿਸੇ ਨਗਰ ਵਿੱਚ ਦਾਖਲ ਹੁੰਦੇ ਹੋ ਅਤੇ ਨਗਰ ਦੇ ਲੋਕ ਤੁਹਾਨੂੰ ਸਵੀਕਾਰ ਨਹੀਂ ਕਰਦੇ, ਤਾਂ ਉਸ ਨਗਰ ਦੀਆਂ ਸੜਕਾਂ ਤੇ ਜਾਓ ਅਤੇ ਇਹ ਐਲਾਨ ਕਰੋ,
11‘ਤੁਹਾਡੇ ਸ਼ਹਿਰ ਦੀ ਧੂੜ, ਜੋ ਸਾਡੇ ਪੈਰਾਂ ਉੱਤੇ ਲੱਗੀ ਉਸ ਨੂੰ ਅਸੀਂ ਤੁਹਾਡੇ ਸਾਹਮਣੇ ਇੱਕ ਚੇਤਾਵਨੀ ਦੇ ਰੂਪ ਵਿੱਚ ਝਾੜ ਰਹੇ ਹਾਂ। ਪਰ ਜਾਣ ਲਵੋ: ਕਿ ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ।’
12ਮੈਂ ਤੁਹਾਨੂੰ ਆਖਦਾ ਹਾਂ, ਨਿਆਂ ਦੇ ਦਿਨ ਸੋਦੋਮ ਸ਼ਹਿਰ ਦੀ ਸਜ਼ਾ ਉਸ ਸ਼ਹਿਰ ਲਈ ਨਿਰਧਾਰਤ ਕੀਤੀ ਗਈ ਸਜ਼ਾ ਦੇ ਮੁਕਾਬਲੇ ਸਹਿਣਯੋਗ ਹੋਵੇਗੀ।
13“ਹਾਏ ਤੁਹਾਡੇ ਉੱਤੇ, ਕੋਰਾਜ਼ੀਨ ਦੇ ਸ਼ਹਿਰ! ਹਾਏ ਤੁਹਾਡੇ ਉੱਤੇ, ਬੈਥਸੈਦਾ ਦੇ ਸ਼ਹਿਰ! ਕਿਉਂਕਿ ਇਹ ਚਮਤਕਾਰ ਜੋ ਤੁਹਾਡੇ ਵਿੱਚ ਕੀਤੇ ਗਏ ਹਨ, ਜੇ ਇਹ ਸੋਰ ਅਤੇ ਸਿਦੋਨ ਸ਼ਹਿਰ ਵਿੱਚ ਕੀਤੇ ਜਾਂਦੇ, ਤਾਂ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਵਿੱਚ ਬੈਠ ਕੇ ਆਪਣੇ ਪਾਪਾਂ ਤੋਂ ਕਦੋਂ ਦੀ ਤੋਬਾ ਕਰ ਲੈਣੀ ਸੀ।