14ਪਰ ਸੋਰ ਅਤੇ ਸਿਦੋਨ ਦੋਨਾਂ ਸ਼ਹਿਰਾਂ ਦੀ ਸਜ਼ਾ ਦੋਹਾਂ ਸ਼ਹਿਰਾਂ ਨਾਲੋਂ ਬਿਹਤਰ ਹੋਵੇਗੀ।
15ਅਤੇ ਹੇ ਕਫ਼ਰਨਹੂਮ ਦੇ ਲੋਕੋ, ਕੀ ਤੁਸੀਂ ਸਵਰਗ ਵਿੱਚ ਉੱਚੇ ਕੀਤੇ ਜਾਵੋਗੇ? ਨਹੀਂ, ਸਗੋਂ ਤੁਸੀਂ ਪਤਾਲ ਵਿੱਚ ਸੁੱਟੇ ਜਾਵੋਗੇ।
16“ਜੋ ਕੋਈ ਤੁਹਾਨੂੰ ਸੁਣਦਾ ਹੈ ਉਹ ਮੈਨੂੰ ਸੁਣਦਾ ਹੈ; ਜੋ ਕੋਈ ਤੁਹਾਨੂੰ ਰੱਦ ਕਰਦਾ ਹੈ ਉਹ ਮੈਨੂੰ ਰੱਦ ਕਰਦਾ ਹੈ; ਪਰ ਜੋ ਕੋਈ ਮੈਨੂੰ ਰੱਦ ਕਰਦਾ ਹੈ ਉਹ ਉਸ ਨੂੰ ਰੱਦ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।”
17ਉਹ ਬਹੱਤਰ ਜਾਣੇ ਬੜੇ ਅਨੰਦ ਨਾਲ ਵਾਪਸ ਮੁੜੇ ਅਤੇ ਬੋਲੇ, “ਹੇ ਪ੍ਰਭੂ! ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!”
18ਇਸ ਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਸ਼ੈਤਾਨ ਨੂੰ ਸਵਰਗ ਤੋਂ ਬਿਜਲੀ ਵਾਂਗ ਡਿੱਗਦਿਆਂ ਦੇਖਿਆ।