ਲੂਕਸ 10

ਉਸੇ ਵੇਲੇ ਯਿਸ਼ੂ ਪਵਿੱਤਰ ਆਤਮਾ ਦੀ ਖੁਸ਼ੀ ਨਾਲ ਭਰ ਕੇ ਬੋਲੇ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ। ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।

Luke 10:21 (UKJV) In that hour Jesus rejoiced in spirit, and said, I thank you, O Father, Lord of heaven and earth, that you have hid these things from the wise and prudent, and have revealed them unto babes: even so, Father; for so it seemed good in your sight.

19ਮੈਂ ਤੁਹਾਨੂੰ ਸੱਪਾਂ ਅਤੇ ਬਿੱਛੂਆਂ ਨੂੰ ਮਿੱਧਣ ਦਾ ਅਤੇ ਦੁਸ਼ਮਣ ਦੀ ਸਾਰੀ ਸ਼ਕਤੀ ਨੂੰ ਨਸ਼ਟ ਕਰਨ ਦਾ ਅਧਿਕਾਰ ਦਿੱਤਾ ਹੈ, ਇਸ ਲਈ ਤੁਹਾਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ।

20ਫਿਰ ਵੀ, ਇਹ ਤੁਹਾਡੇ ਲਈ ਖ਼ੁਸ਼ੀ ਦੀ ਗੱਲ ਨਹੀਂ ਹੋਣੀ ਚਾਹੀਦੀ ਕਿ ਭੂਤ ਤੁਹਾਡੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਪਰ ਇਹ ਕੀ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”

21ਉਸੇ ਵੇਲੇ ਯਿਸ਼ੂ ਪਵਿੱਤਰ ਆਤਮਾ ਦੀ ਖੁਸ਼ੀ ਨਾਲ ਭਰ ਕੇ ਬੋਲੇ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ। ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।

22“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪ ਦਿੱਤਾ ਹੈ। ਪਿਤਾ ਤੋਂ ਬਿਨਾਂ ਕੋਈ ਨਹੀਂ ਜਾਣਦਾ ਕਿ ਪੁੱਤਰ ਕੌਣ ਹੈ, ਅਤੇ ਪੁੱਤਰ ਤੋਂ ਇਲਾਵਾ ਕੋਈ ਨਹੀਂ ਜਾਣਦਾ ਕਿ ਪਿਤਾ ਕੌਣ ਹੈ ਅਤੇ ਉਹ ਜਿਨ੍ਹਾਂ ਨੂੰ ਉਹ ਪ੍ਰਗਟ ਕਰਨਾ ਚਾਹੁੰਦਾ ਹੈ।”

23ਫਿਰ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਨਿਜੀ ਤੌਰ ਤੇ ਕਿਹਾ, “ਮੁਬਾਰਕ ਹਨ ਉਹ ਅੱਖਾਂ ਜੋ ਉਹ ਵੇਖ ਰਹੀਆਂ ਹਨ, ਜੋ ਤੁਸੀਂ ਵੇਖ ਰਹੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.