ਲੂਕਸ 10

“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪ ਦਿੱਤਾ ਹੈ। ਪਿਤਾ ਤੋਂ ਬਿਨਾਂ ਕੋਈ ਨਹੀਂ ਜਾਣਦਾ ਕਿ ਪੁੱਤਰ ਕੌਣ ਹੈ, ਅਤੇ ਪੁੱਤਰ ਤੋਂ ਇਲਾਵਾ ਕੋਈ ਨਹੀਂ ਜਾਣਦਾ ਕਿ ਪਿਤਾ ਕੌਣ ਹੈ ਅਤੇ ਉਹ ਜਿਨ੍ਹਾਂ ਨੂੰ ਉਹ ਪ੍ਰਗਟ ਕਰਨਾ ਚਾਹੁੰਦਾ ਹੈ।”

Luke 10:22 (UKJV) All things are delivered to me of my Father: and no man knows who the Son is, but the Father; and who the Father is, but the Son, and he to whom the Son will reveal him.

20ਫਿਰ ਵੀ, ਇਹ ਤੁਹਾਡੇ ਲਈ ਖ਼ੁਸ਼ੀ ਦੀ ਗੱਲ ਨਹੀਂ ਹੋਣੀ ਚਾਹੀਦੀ ਕਿ ਭੂਤ ਤੁਹਾਡੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਪਰ ਇਹ ਕੀ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”

21ਉਸੇ ਵੇਲੇ ਯਿਸ਼ੂ ਪਵਿੱਤਰ ਆਤਮਾ ਦੀ ਖੁਸ਼ੀ ਨਾਲ ਭਰ ਕੇ ਬੋਲੇ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ। ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।

22“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪ ਦਿੱਤਾ ਹੈ। ਪਿਤਾ ਤੋਂ ਬਿਨਾਂ ਕੋਈ ਨਹੀਂ ਜਾਣਦਾ ਕਿ ਪੁੱਤਰ ਕੌਣ ਹੈ, ਅਤੇ ਪੁੱਤਰ ਤੋਂ ਇਲਾਵਾ ਕੋਈ ਨਹੀਂ ਜਾਣਦਾ ਕਿ ਪਿਤਾ ਕੌਣ ਹੈ ਅਤੇ ਉਹ ਜਿਨ੍ਹਾਂ ਨੂੰ ਉਹ ਪ੍ਰਗਟ ਕਰਨਾ ਚਾਹੁੰਦਾ ਹੈ।”

23ਫਿਰ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਨਿਜੀ ਤੌਰ ਤੇ ਕਿਹਾ, “ਮੁਬਾਰਕ ਹਨ ਉਹ ਅੱਖਾਂ ਜੋ ਉਹ ਵੇਖ ਰਹੀਆਂ ਹਨ, ਜੋ ਤੁਸੀਂ ਵੇਖ ਰਹੇ ਹੋ।

24ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ, ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਉਹ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.