27ਉਸ ਆਦਮੀ ਨੇ ਉੱਤਰ ਦਿੱਤਾ, “ ‘ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’”
28ਯਿਸ਼ੂ ਨੇ ਉਸ ਨੂੰ ਕਿਹਾ, “ਤੇਰਾ ਉੱਤਰ ਬਿਲਕੁਲ ਸਹੀਂ ਹੈ। ਇਹੀ ਕਰਨ ਨਾਲ ਤੂੰ ਜੀਏਂਗਾ।”
29ਆਪਣੇ ਆਪ ਨੂੰ ਸਹੀ ਸਾਬਤ ਕਰਨ ਦੇ ਮਕਸਦ ਨਾਲ, ਉਸ ਨੇ ਯਿਸ਼ੂ ਨੂੰ ਪੁੱਛਿਆ, “ਤਾਂ ਮੈਨੂੰ ਦੱਸੋ ਕਿ ਮੇਰਾ ਗੁਆਂਢੀ ਕੌਣ ਹੈ?”
30ਯਿਸ਼ੂ ਨੇ ਜਵਾਬ ਦਿੱਤਾ, “ਯੇਰੂਸ਼ਲੇਮ ਦਾ ਇੱਕ ਵਿਅਕਤੀ ਯੇਰੀਖ਼ੋ ਸ਼ਹਿਰ ਜਾ ਰਿਹਾ ਸੀ ਜਦੋਂ ਡਾਕੂਆਂ ਨੇ ਉਸ ਨੂੰ ਘੇਰ ਲਿਆ, ਉਸ ਦੇ ਕੱਪੜੇ ਖੋਹ ਲਏ ਅਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਅਧਮੋਇਆ ਹਾਲਤ ਵਿੱਚ ਛੱਡ ਕੇ ਭੱਜ ਗਏ।
31ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸ ਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ।