ਲੂਕਸ 10

ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸ ਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ।

Luke 10:31 (UKJV) And by chance there came down a certain priest that way: and when he saw him, he passed by on the other side.

29ਆਪਣੇ ਆਪ ਨੂੰ ਸਹੀ ਸਾਬਤ ਕਰਨ ਦੇ ਮਕਸਦ ਨਾਲ, ਉਸ ਨੇ ਯਿਸ਼ੂ ਨੂੰ ਪੁੱਛਿਆ, “ਤਾਂ ਮੈਨੂੰ ਦੱਸੋ ਕਿ ਮੇਰਾ ਗੁਆਂਢੀ ਕੌਣ ਹੈ?”

30ਯਿਸ਼ੂ ਨੇ ਜਵਾਬ ਦਿੱਤਾ, “ਯੇਰੂਸ਼ਲੇਮ ਦਾ ਇੱਕ ਵਿਅਕਤੀ ਯੇਰੀਖ਼ੋ ਸ਼ਹਿਰ ਜਾ ਰਿਹਾ ਸੀ ਜਦੋਂ ਡਾਕੂਆਂ ਨੇ ਉਸ ਨੂੰ ਘੇਰ ਲਿਆ, ਉਸ ਦੇ ਕੱਪੜੇ ਖੋਹ ਲਏ ਅਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਅਧਮੋਇਆ ਹਾਲਤ ਵਿੱਚ ਛੱਡ ਕੇ ਭੱਜ ਗਏ।

31ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸ ਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ।

32ਇਸੇ ਤਰ੍ਹਾਂ ਇੱਕ ਲੇਵੀ ਵੀ ਉਸੇ ਜਗ੍ਹਾ ਆਇਆ, ਉਸ ਦੀ ਨਜ਼ਰ ਉਸ ਉੱਤੇ ਪੈ ਗਈ, ਤਾਂ ਉਹ ਵੀ ਦੂਜੇ ਪਾਸੇ ਤੋਂ ਲੰਘ ਗਿਆ।

33ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸ ਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.