30ਯਿਸ਼ੂ ਨੇ ਜਵਾਬ ਦਿੱਤਾ, “ਯੇਰੂਸ਼ਲੇਮ ਦਾ ਇੱਕ ਵਿਅਕਤੀ ਯੇਰੀਖ਼ੋ ਸ਼ਹਿਰ ਜਾ ਰਿਹਾ ਸੀ ਜਦੋਂ ਡਾਕੂਆਂ ਨੇ ਉਸ ਨੂੰ ਘੇਰ ਲਿਆ, ਉਸ ਦੇ ਕੱਪੜੇ ਖੋਹ ਲਏ ਅਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਅਧਮੋਇਆ ਹਾਲਤ ਵਿੱਚ ਛੱਡ ਕੇ ਭੱਜ ਗਏ।
31ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸ ਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ।
32ਇਸੇ ਤਰ੍ਹਾਂ ਇੱਕ ਲੇਵੀ ਵੀ ਉਸੇ ਜਗ੍ਹਾ ਆਇਆ, ਉਸ ਦੀ ਨਜ਼ਰ ਉਸ ਉੱਤੇ ਪੈ ਗਈ, ਤਾਂ ਉਹ ਵੀ ਦੂਜੇ ਪਾਸੇ ਤੋਂ ਲੰਘ ਗਿਆ।
33ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸ ਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।
34ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ।