ਲੂਕਸ 10

ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸ ਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।

Luke 10:33 (UKJV) But a certain Samaritan, as he journeyed, came where he was: and when he saw him, he had compassion on him,

31ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸ ਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ।

32ਇਸੇ ਤਰ੍ਹਾਂ ਇੱਕ ਲੇਵੀ ਵੀ ਉਸੇ ਜਗ੍ਹਾ ਆਇਆ, ਉਸ ਦੀ ਨਜ਼ਰ ਉਸ ਉੱਤੇ ਪੈ ਗਈ, ਤਾਂ ਉਹ ਵੀ ਦੂਜੇ ਪਾਸੇ ਤੋਂ ਲੰਘ ਗਿਆ।

33ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸ ਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।

34ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ।

35ਅਗਲੇ ਦਿਨ ਉਸ ਨੇ ਸਰਾਂ ਦੇ ਮਾਲਕ ਨੂੰ ਦੋ ਦੀਨਾਰ ਦਿੱਤੇ ਅਤੇ ਕਿਹਾ, ‘ਇਸ ਵਿਅਕਤੀ ਦੀ ਸੇਵਾ ਕਰਨਾ ਅਤੇ ਇਸ ਤੋਂ ਇਲਾਵਾ ਜੋ ਵੀ ਖਰਚਾ ਹੋਏਗਾ, ਵਾਪਸ ਆਉਣ ਤੇ ਮੈਂ ਇਸ ਦਾ ਭੁਗਤਾਨ ਕਰਾਂਗਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.