ਲੂਕਸ 10

ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ।

Luke 10:34 (UKJV) And went to him, and bound up his wounds, pouring in oil and wine, and set him on his own beast, and brought him to an inn, and took care of him.

32ਇਸੇ ਤਰ੍ਹਾਂ ਇੱਕ ਲੇਵੀ ਵੀ ਉਸੇ ਜਗ੍ਹਾ ਆਇਆ, ਉਸ ਦੀ ਨਜ਼ਰ ਉਸ ਉੱਤੇ ਪੈ ਗਈ, ਤਾਂ ਉਹ ਵੀ ਦੂਜੇ ਪਾਸੇ ਤੋਂ ਲੰਘ ਗਿਆ।

33ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸ ਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।

34ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ।

35ਅਗਲੇ ਦਿਨ ਉਸ ਨੇ ਸਰਾਂ ਦੇ ਮਾਲਕ ਨੂੰ ਦੋ ਦੀਨਾਰ ਦਿੱਤੇ ਅਤੇ ਕਿਹਾ, ‘ਇਸ ਵਿਅਕਤੀ ਦੀ ਸੇਵਾ ਕਰਨਾ ਅਤੇ ਇਸ ਤੋਂ ਇਲਾਵਾ ਜੋ ਵੀ ਖਰਚਾ ਹੋਏਗਾ, ਵਾਪਸ ਆਉਣ ਤੇ ਮੈਂ ਇਸ ਦਾ ਭੁਗਤਾਨ ਕਰਾਂਗਾ।’

36“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.