33ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸ ਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।
34ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ।
35ਅਗਲੇ ਦਿਨ ਉਸ ਨੇ ਸਰਾਂ ਦੇ ਮਾਲਕ ਨੂੰ ਦੋ ਦੀਨਾਰ ਦਿੱਤੇ ਅਤੇ ਕਿਹਾ, ‘ਇਸ ਵਿਅਕਤੀ ਦੀ ਸੇਵਾ ਕਰਨਾ ਅਤੇ ਇਸ ਤੋਂ ਇਲਾਵਾ ਜੋ ਵੀ ਖਰਚਾ ਹੋਏਗਾ, ਵਾਪਸ ਆਉਣ ਤੇ ਮੈਂ ਇਸ ਦਾ ਭੁਗਤਾਨ ਕਰਾਂਗਾ।’
36“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?”
37ਉਸ ਸ਼ਾਸਤਰੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਉੱਤੇ ਤਰਸ ਖਾਧਾ।” ਯਿਸ਼ੂ ਨੇ ਉਸ ਨੂੰ ਕਿਹਾ, “ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।”