35ਅਗਲੇ ਦਿਨ ਉਸ ਨੇ ਸਰਾਂ ਦੇ ਮਾਲਕ ਨੂੰ ਦੋ ਦੀਨਾਰ ਦਿੱਤੇ ਅਤੇ ਕਿਹਾ, ‘ਇਸ ਵਿਅਕਤੀ ਦੀ ਸੇਵਾ ਕਰਨਾ ਅਤੇ ਇਸ ਤੋਂ ਇਲਾਵਾ ਜੋ ਵੀ ਖਰਚਾ ਹੋਏਗਾ, ਵਾਪਸ ਆਉਣ ਤੇ ਮੈਂ ਇਸ ਦਾ ਭੁਗਤਾਨ ਕਰਾਂਗਾ।’
36“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?”
37ਉਸ ਸ਼ਾਸਤਰੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਉੱਤੇ ਤਰਸ ਖਾਧਾ।” ਯਿਸ਼ੂ ਨੇ ਉਸ ਨੂੰ ਕਿਹਾ, “ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।”
38ਯਿਸ਼ੂ ਅਤੇ ਉਹਨਾਂ ਦੇ ਚੇਲੇ ਇੱਕ ਪਿੰਡ ਗਏ ਸਨ, ਜਿੱਥੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੱਤਾ।
39ਉਸ ਦੀ ਇੱਕ ਭੈਣ ਸੀ, ਜਿਸ ਦਾ ਨਾਮ ਮਰਿਯਮ ਸੀ। ਉਹ ਪ੍ਰਭੂ ਦੇ ਚਰਨਾਂ ਵਿੱਚ ਬੈਠ ਗਈ ਅਤੇ ਉਹ ਦੇ ਬਚਨ ਸੁਣਨ ਲੱਗੀ।