3ਜਾਓ! ਮੈਂ ਤੁਹਾਨੂੰ ਮੇਮਣਿਆਂ ਵਾਂਗੂ ਬਘਿਆੜਾਂ ਵਿੱਚ ਭੇਜਦਾ ਹਾਂ।
4ਆਪਣੇ ਨਾਲ ਨਾ ਤਾਂ ਪੈਸਾ, ਨਾ ਝੋਲਾ ਅਤੇ ਨਾ ਹੀ ਜੁੱਤੇ ਲੈ ਕੇ ਜਾਣਾ। ਰਾਹ ਵਿੱਚ ਕਿਸੇ ਦੀ ਸੁੱਖ-ਸਾਂਦ ਪੁੱਛਣ ਤੇ ਆਪਣਾ ਸਮਾਂ ਨਾ ਬਤੀਤ ਕਰੋ।
5“ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਦਾਖਲ ਹੋਵੋ, ਤੁਹਾਡੇ ਪਹਿਲੇ ਸ਼ਬਦ ਇਹ ਹੋਣੇ ਚਾਹੀਦੇ ਹਨ, ‘ਇਸ ਘਰ ਵਿੱਚ ਸ਼ਾਂਤੀ ਬਣੀ ਰਹੇ।’
6ਜੇ ਉਹ ਲੋਕ ਜੋ ਉੱਥੇ ਰਹਿੰਦੇ ਹਨ ਸ਼ਾਂਤੀਪੂਰਣ ਹੋਣਗੇ, ਤਾਂ ਸ਼ਾਤੀ ਉਹਨਾਂ ਤੇ ਬਣੀ ਰਹੇਗੀ, ਨਹੀਂ ਤਾਂ ਸ਼ਾਂਤੀ ਤੁਹਾਡੇ ਕੋਲ ਵਾਪਸ ਆ ਜਾਵੇਗੀ। ਜੇਕਰ ਪਰਿਵਾਰ ਦੇ ਸ਼ਾਂਤੀ ਨੂੰ ਚਾਉਣ ਵਾਲੇ ਹੋਣ, ਤਾਂ ਤੁਹਾਡੀ ਸ਼ਾਂਤੀ ਉਹਨਾਂ ਨਾਲ ਰਹੇਗੀ। ਜੇਕਰ ਉਹ ਚਾਉਣ ਵਾਲੇ ਨਹੀਂ ਹੈ ਤਾਂ ਤੁਹਾਡੀ ਸ਼ਾਂਤੀ ਤੁਹਾਡੇ ਕੋਲ ਵਾਪਸ ਆ ਜਾਵੇਗੀ।
7ਅਤੇ ਉੱਥੇ ਹੀ ਠਹਿਰੋ। ਜੋ ਕੁਝ ਤੁਹਾਨੂੰ ਖਾਣ-ਪੀਣ ਲਈ ਦਿੱਤਾ ਜਾਵੇ ਉਹ ਸਵੀਕਾਰ ਕਰਨਾ ਕਿਉਂਕਿ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਇੱਕ ਘਰ ਵਿੱਚੋਂ ਨਿੱਕਲ ਕੇ ਦੂਜੇ ਘਰ ਦੇ ਮਹਿਮਾਨ ਨਾ ਬਣੀਓ।