7ਅਤੇ ਉੱਥੇ ਹੀ ਠਹਿਰੋ। ਜੋ ਕੁਝ ਤੁਹਾਨੂੰ ਖਾਣ-ਪੀਣ ਲਈ ਦਿੱਤਾ ਜਾਵੇ ਉਹ ਸਵੀਕਾਰ ਕਰਨਾ ਕਿਉਂਕਿ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਇੱਕ ਘਰ ਵਿੱਚੋਂ ਨਿੱਕਲ ਕੇ ਦੂਜੇ ਘਰ ਦੇ ਮਹਿਮਾਨ ਨਾ ਬਣੀਓ।
8“ਜਦੋਂ ਤੁਸੀਂ ਕਿਸੇ ਨਗਰ ਵਿੱਚ ਵੜਦੇ ਹੋ ਅਤੇ ਲੋਕ ਤੁਹਾਨੂੰ ਖੁਸ਼ੀ ਨਾਲ ਸਵੀਕਾਰ ਕਰਦੇ ਹਨ, ਤਾਂ ਜੋ ਕੁਝ ਤੁਹਾਨੂੰ ਦਿੱਤਾ ਜਾਂਦਾ ਹੈ, ਉਹ ਖਾਓ।
9ਉੱਥੇ ਜਿਹੜੇ ਬਿਮਾਰ ਲੋਕ ਹਨ ਉਨ੍ਹਾਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ, ‘ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’
10ਪਰ ਜੇ ਤੁਸੀਂ ਕਿਸੇ ਨਗਰ ਵਿੱਚ ਦਾਖਲ ਹੁੰਦੇ ਹੋ ਅਤੇ ਨਗਰ ਦੇ ਲੋਕ ਤੁਹਾਨੂੰ ਸਵੀਕਾਰ ਨਹੀਂ ਕਰਦੇ, ਤਾਂ ਉਸ ਨਗਰ ਦੀਆਂ ਸੜਕਾਂ ਤੇ ਜਾਓ ਅਤੇ ਇਹ ਐਲਾਨ ਕਰੋ,
11‘ਤੁਹਾਡੇ ਸ਼ਹਿਰ ਦੀ ਧੂੜ, ਜੋ ਸਾਡੇ ਪੈਰਾਂ ਉੱਤੇ ਲੱਗੀ ਉਸ ਨੂੰ ਅਸੀਂ ਤੁਹਾਡੇ ਸਾਹਮਣੇ ਇੱਕ ਚੇਤਾਵਨੀ ਦੇ ਰੂਪ ਵਿੱਚ ਝਾੜ ਰਹੇ ਹਾਂ। ਪਰ ਜਾਣ ਲਵੋ: ਕਿ ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ।’