ਲੂਕਸ 11

ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।

Luke 11:10 (UKJV) For every one that asks receives; and he that seeks finds; and to him that knocks it shall be opened.

8ਮੈਂ ਜੋ ਕਹਿ ਰਿਹਾ ਹਾਂ ਉਸ ਨੂੰ ਸਮਝੋ: ਹਾਲਾਂਕਿ ਉਹ ਉੱਠ ਕੇ ਤੁਹਾਨੂੰ ਦੋਸਤੀ ਕਰਕੇ ਰੋਟੀ ਨਾ ਦੇਵੇ, ਫਿਰ ਵੀ ਤੁਹਾਡੀ ਬਾਰ-ਬਾਰ ਬੇਨਤੀ ਕਰਨ ਦੇ ਕਾਰਨ ਉਹ ਜ਼ਰੂਰ ਉੱਠੇਗਾ ਅਤੇ ਤੁਹਾਨੂੰ ਤੁਹਾਡੀ ਜ਼ਰੂਰਤ ਦੇ ਅਨੁਸਾਰ ਦੇਵੇਗਾ।

9ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ: “ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।

10ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।

11“ਤੁਹਾਡੇ ਵਿੱਚੋਂ ਕਿਹੜਾ ਅਜਿਹਾ ਪਿਤਾ ਹੈ ਜੋ ਆਪਣੇ ਪੁੱਤਰ ਨੂੰ ਮੱਛੀ ਮੰਗਣ ਤੇ ਉਸ ਨੂੰ ਸੱਪ ਦਿੰਦਾ ਹੈ?

12ਜਾਂ ਜੇ ਉਹ ਅੰਡਾ ਮੰਗੇ ਤਾਂ ਉਸ ਨੂੰ ਬਿੱਛੂ ਦੇਵੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.