ਲੂਕਸ 11

ਕੁਝ ਹੋਰਾਂ ਨੇ ਯਿਸ਼ੂ ਨੂੰ ਪਰਖਣ ਲਈ ਉਹਨਾਂ ਤੋਂ ਇੱਕ ਚਿੰਨ੍ਹ ਦੀ ਮੰਗ ਕੀਤੀ।

Luke 11:16 (UKJV) And others, tempting him, sought of him a sign from heaven.

14ਇੱਕ ਦਿਨ ਯਿਸ਼ੂ ਇੱਕ ਗੂੰਗੇ ਮਨੁੱਖ ਦੇ ਵਿੱਚੋਂ ਭੂਤ ਕੱਢ ਰਹੇ ਸਨ। ਜਿਵੇਂ ਹੀ ਭੂਤ ਬਾਹਰ ਆਇਆ, ਉਹ ਜਿਹੜਾ ਗੂੰਗਾ ਸੀ ਉਸ ਨੇ ਬੋਲਣਾ ਸ਼ੁਰੂ ਕਰ ਦਿੱਤਾ। ਭੀੜ ਇਹ ਸਭ ਵੇਖ ਕੇ ਹੈਰਾਨ ਰਹਿ ਗਈ।

15ਪਰ ਕੁਝ ਲੋਕਾਂ ਨੇ ਕਿਹਾ, “ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”

16ਕੁਝ ਹੋਰਾਂ ਨੇ ਯਿਸ਼ੂ ਨੂੰ ਪਰਖਣ ਲਈ ਉਹਨਾਂ ਤੋਂ ਇੱਕ ਚਿੰਨ੍ਹ ਦੀ ਮੰਗ ਕੀਤੀ।

17ਯਿਸ਼ੂ ਨੇ ਉਹਨਾਂ ਦੇ ਸੋਚ ਵਿਚਾਰ ਜਾਣ ਕੇ ਉਹਨਾਂ ਨੂੰ ਕਿਹਾ: “ਜਿਹੜੇ ਰਾਜ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ ਅਤੇ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਆਪਣੇ ਆਪ ਵਿੱਚ ਵੰਡਿਆ ਜਾਂਦਾ ਹੈ।

18ਇਸ ਲਈ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ? ਤੁਸੀਂ ਕਹਿੰਦੇ ਹੋ ਕਿ ਬੇਲਜ਼ਬੂਲ ਭੂਤ ਕੱਢਣ ਲਈ ਮੇਰੀ ਮਦਦ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.