ਲੂਕਸ 11

ਇਸ ਲਈ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ? ਤੁਸੀਂ ਕਹਿੰਦੇ ਹੋ ਕਿ ਬੇਲਜ਼ਬੂਲ ਭੂਤ ਕੱਢਣ ਲਈ ਮੇਰੀ ਮਦਦ ਕਰਦਾ ਹੈ।

Luke 11:18 (UKJV) If Satan also be divided against himself, how shall his kingdom stand? because all of you say that I cast out devils through Beelzebub.

16ਕੁਝ ਹੋਰਾਂ ਨੇ ਯਿਸ਼ੂ ਨੂੰ ਪਰਖਣ ਲਈ ਉਹਨਾਂ ਤੋਂ ਇੱਕ ਚਿੰਨ੍ਹ ਦੀ ਮੰਗ ਕੀਤੀ।

17ਯਿਸ਼ੂ ਨੇ ਉਹਨਾਂ ਦੇ ਸੋਚ ਵਿਚਾਰ ਜਾਣ ਕੇ ਉਹਨਾਂ ਨੂੰ ਕਿਹਾ: “ਜਿਹੜੇ ਰਾਜ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ ਅਤੇ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਆਪਣੇ ਆਪ ਵਿੱਚ ਵੰਡਿਆ ਜਾਂਦਾ ਹੈ।

18ਇਸ ਲਈ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ? ਤੁਸੀਂ ਕਹਿੰਦੇ ਹੋ ਕਿ ਬੇਲਜ਼ਬੂਲ ਭੂਤ ਕੱਢਣ ਲਈ ਮੇਰੀ ਮਦਦ ਕਰਦਾ ਹੈ।

19ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਬਾਹਰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।

20ਪਰ ਜੇ ਮੈਂ ਪਰਮੇਸ਼ਵਰ ਦੀ ਸ਼ਕਤੀ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.