19ਜੇ ਮੈਂ ਬੇਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਬਾਹਰ ਕੱਢਦਾ ਹਾਂ, ਤਾਂ ਫਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਉਹ ਹੀ ਤੁਹਾਡਾ ਨਿਆਂ ਕਰਨ ਵਾਲੇ ਹੋਣਗੇ।
20ਪਰ ਜੇ ਮੈਂ ਪਰਮੇਸ਼ਵਰ ਦੀ ਸ਼ਕਤੀ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
21“ਜਦੋਂ ਇੱਕ ਤਾਕਤਵਰ ਆਦਮੀ, ਪੂਰੀ ਤਰ੍ਹਾਂ ਹਥਿਆਰਬੰਦ ਹੋ ਕੇ, ਆਪਣੇ ਘਰ ਦੀ ਰਾਖੀ ਕਰਦਾ ਹੈ, ਤਾਂ ਉਸ ਦੀ ਜਾਇਦਾਦ ਸੁਰੱਖਿਅਤ ਰਹਿੰਦੀ ਹੈ।
22ਪਰ ਜਦੋਂ ਕੋਈ ਉਸ ਤੋਂ ਵੱਧ ਤਾਕਤਵਰ ਉਸ ਉੱਤੇ ਹਮਲਾ ਕਰਦਾ ਹੈ ਅਤੇ ਉਸ ਉੱਤੇ ਕਾਬੂ ਪਾਉਂਦਾ ਹੈ, ਤਾਂ ਉਹ ਉਸ ਦੇ ਹਥਿਆਰ ਜਿਨ੍ਹਾਂ ਉੱਤੇ ਉਹ ਭਰੋਸਾ ਕਰਦਾ ਸੀ ਖੋਹ ਲੈਦਾ ਹੈ ਅਤੇ ਉਸ ਦੀ ਜਾਇਦਾਦ ਨੂੰ ਲੁੱਟ ਕੇ ਵੰਡ ਦਿੰਦਾ ਹੈ।
23“ਜਿਹੜਾ ਕੋਈ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।