ਲੂਕਸ 11

“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ। ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’

Luke 11:24 (UKJV) When the unclean spirit is gone out of a man, he walks through dry places, seeking rest; and finding none, he says, I will return unto my house whence I came out.

22ਪਰ ਜਦੋਂ ਕੋਈ ਉਸ ਤੋਂ ਵੱਧ ਤਾਕਤਵਰ ਉਸ ਉੱਤੇ ਹਮਲਾ ਕਰਦਾ ਹੈ ਅਤੇ ਉਸ ਉੱਤੇ ਕਾਬੂ ਪਾਉਂਦਾ ਹੈ, ਤਾਂ ਉਹ ਉਸ ਦੇ ਹਥਿਆਰ ਜਿਨ੍ਹਾਂ ਉੱਤੇ ਉਹ ਭਰੋਸਾ ਕਰਦਾ ਸੀ ਖੋਹ ਲੈਦਾ ਹੈ ਅਤੇ ਉਸ ਦੀ ਜਾਇਦਾਦ ਨੂੰ ਲੁੱਟ ਕੇ ਵੰਡ ਦਿੰਦਾ ਹੈ।

23“ਜਿਹੜਾ ਕੋਈ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।

24“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ। ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’

25ਅਤੇ ਜਦੋਂ ਆ ਕੇ ਉਸ ਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।

26ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦਿੰਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.