24“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ। ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’
25ਅਤੇ ਜਦੋਂ ਆ ਕੇ ਉਸ ਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।
26ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦਿੰਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ।”
27ਜਦੋਂ ਯਿਸ਼ੂ ਇਹ ਗੱਲਾਂ ਕਰ ਰਹੇ ਸੀ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਕਿਹਾ, “ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਤੇਰਾ ਪਾਲਣ ਪੋਸ਼ਣ ਕੀਤਾ।”
28ਪਰ ਯਿਸ਼ੂ ਨੇ ਕਿਹਾ, “ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ਵਰ ਦੇ ਬਚਨਾਂ ਨੂੰ ਸੁਣਦੇ ਅਤੇ ਇਸ ਨੂੰ ਮੰਨਦੇ ਹਨ।”