ਲੂਕਸ 11

ਸਾਡੇ ਰੋਜ਼ ਦੀ ਰੋਟੀ ਹਰ ਦਿਨ ਸਾਨੂੰ ਦਿਓ।

Luke 11:3 (UKJV) Give us day by day our daily bread.

1ਇੱਕ ਦਿਨ ਯਿਸ਼ੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਹੇ ਸਨ। ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਤਾਂ ਚੇਲਿਆਂ ਵਿੱਚੋਂ ਇੱਕ ਨੇ ਕਿਹਾ, “ਪ੍ਰਭੂ ਜੀ, ਸਾਨੂੰ ਵੀ ਪ੍ਰਾਰਥਨਾ ਕਰਨਾ ਸਿਖਾਓ, ਜਿਵੇਂ ਯੋਹਨ ਨੇ ਆਪਣੇ ਚੇਲਿਆਂ ਨੂੰ ਸਿਖਾਇਆ ਹੈ।”

2ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਇਸ ਤਰ੍ਹਾਂ ਕਰਿਆ ਕਰੋ: “ ‘ਹੇ ਸਾਡੇ ਸਵਰਗੀ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ।

3ਸਾਡੇ ਰੋਜ਼ ਦੀ ਰੋਟੀ ਹਰ ਦਿਨ ਸਾਨੂੰ ਦਿਓ।

4ਸਾਡੇ ਪਾਪ ਸਾਨੂੰ ਮਾਫ਼ ਕਰੋ, ਅਸੀਂ ਵੀ ਉਹਨਾਂ ਨੂੰ ਮਾਫ਼ ਕਰਦੇ ਹਾਂ, ਜੋ ਸਾਡੇ ਵਿਰੁੱਧ ਪਾਪ ਕਰਦੇ ਹਨ। ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾਓ।’ ”

5ਯਿਸ਼ੂ ਨੇ ਉਹਨਾਂ ਨੂੰ ਅੱਗੇ ਕਿਹਾ, ਮੰਨ ਲਓ ਤੁਹਾਡਾ ਇੱਕ ਦੋਸਤ ਹੈ, ਅਤੇ ਤੁਸੀਂ ਅੱਧੀ ਰਾਤ ਨੂੰ ਉਸ ਕੋਲ ਜਾ ਕੇ ਬੇਨਤੀ ਕਰੋ, ਦੋਸਤ ਮੈਨੂੰ ਤਿੰਨ ਰੋਟੀਆਂ ਉਧਾਰ ਦੇ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.