ਲੂਕਸ 11

ਜਿਸ ਤਰ੍ਹਾਂ ਯੋਨਾਹ ਨਬੀ ਨੀਨਵਾਹ ਸ਼ਹਿਰ ਦੇ ਲੋਕਾਂ ਲਈ ਇੱਕ ਚਿੰਨ੍ਹ ਸੀ, ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਇਸ ਪੀੜ੍ਹੀ ਦੇ ਲੋਕਾਂ ਲਈ ਚਿੰਨ੍ਹ ਹੋਵੇਗਾ।

Luke 11:30 (UKJV) For as Jonas was a sign unto the Ninevites, so shall also the Son of man be to this generation.

28ਪਰ ਯਿਸ਼ੂ ਨੇ ਕਿਹਾ, “ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ਵਰ ਦੇ ਬਚਨਾਂ ਨੂੰ ਸੁਣਦੇ ਅਤੇ ਇਸ ਨੂੰ ਮੰਨਦੇ ਹਨ।”

29ਜਿਵੇਂ ਹੀ ਭੀੜ ਵੱਧਦੀ ਗਈ ਯਿਸ਼ੂ ਨੇ ਕਿਹਾ, “ਇਹ ਦੁਸ਼ਟ ਪੀੜ੍ਹੀ ਹੈ। ਇਹ ਚਿੰਨ੍ਹ ਦੀ ਮੰਗ ਕਰਦੇ ਹਨ, ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਇਲਾਵਾ ਇਨ੍ਹਾਂ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।

30ਜਿਸ ਤਰ੍ਹਾਂ ਯੋਨਾਹ ਨਬੀ ਨੀਨਵਾਹ ਸ਼ਹਿਰ ਦੇ ਲੋਕਾਂ ਲਈ ਇੱਕ ਚਿੰਨ੍ਹ ਸੀ, ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਇਸ ਪੀੜ੍ਹੀ ਦੇ ਲੋਕਾਂ ਲਈ ਚਿੰਨ੍ਹ ਹੋਵੇਗਾ।

31ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।

32ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.