31ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।
32ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।
33“ਕੋਈ ਵੀ ਦੀਵਾ ਜਗਾ ਕੇ ਉਸ ਨੂੰ ਲਕਾਉਂਦਾ ਨਹੀਂ ਹੈ ਅਤੇ ਨਾ ਹੀ ਕਿਸੇ ਭਾਂਡੇ ਹੇਠ ਦੀਵੇ ਨੂੰ ਰੱਖਦਾ ਹੈ; ਪਰ ਦੀਵੇ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਂਦਾ ਹੈ ਤਾਂ ਕਿ ਘਰ ਦੇ ਅੰਦਰ ਆਉਣ ਵਾਲੇ ਲੋਕ ਚਾਨਣ ਵੇਖ ਸਕਣ।
34ਤੁਹਾਡੇ ਸਰੀਰ ਦਾ ਦੀਵਾ ਤੁਹਾਡੀ ਅੱਖ ਹੈ। ਜੇ ਤੁਹਾਡੀਆਂ ਅੱਖਾਂ ਨਿਰਮਲ ਹਨ ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ, ਪਰ ਜੇ ਤੁਹਾਡੀਆਂ ਅੱਖਾਂ ਬਿਮਾਰ ਹਨ ਤਾਂ ਤੁਹਾਡੇ ਪੂਰੇ ਸਰੀਰ ਵਿੱਚ ਵੀ ਹਨੇਰਾ ਹੋਵੇਗਾ।
35ਇਸ ਗੱਲ ਨੂੰ ਨਿਸ਼ਚਤ ਕਰੋ ਕਿ ਤੁਹਾਡੇ ਅੰਦਰਲਾ ਚਾਨਣ ਕਿਤੇ ਹਨੇਰਾ ਨਾ ਹੋਵੇ।