ਲੂਕਸ 11

ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਕੱਪ ਅਤੇ ਥਾਲੀ ਬਾਹਰੋਂ ਸਾਫ਼ ਕਰਦੇ ਹੋ, ਪਰ ਤੁਹਾਡੇ ਦਿਲ ਲਾਲਚ ਅਤੇ ਦੁਸ਼ਟਤਾ ਨਾਲ ਭਰੇ ਹੋਏ ਹਨ।

Luke 11:39 (UKJV) And the Lord said unto him, Now do all of you Pharisees make clean the outside of the cup and the platter; but your inward part is full of ravening and wickedness.

37ਜਦੋਂ ਯਿਸ਼ੂ ਸਿੱਖਿਆ ਦੇ ਚੁੱਕੇ ਤਾਂ ਇੱਕ ਫ਼ਰੀਸੀ ਨੇ ਉਸ ਨੂੰ ਭੋਜਨ ਲਈ ਬੁਲਾਇਆ। ਯਿਸ਼ੂ ਉਸ ਨਾਲ ਗਏ ਅਤੇ ਖਾਣਾ ਖਾਣ ਲਈ ਬੈਠ ਗਏ।

38ਫ਼ਰੀਸੀ ਇਹ ਦੇਖ ਕੇ ਹੈਰਾਨ ਰਹਿ ਗਏ ਕਿ ਯਿਸ਼ੂ ਨੇ ਖਾਣਾ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ।

39ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਕੱਪ ਅਤੇ ਥਾਲੀ ਬਾਹਰੋਂ ਸਾਫ਼ ਕਰਦੇ ਹੋ, ਪਰ ਤੁਹਾਡੇ ਦਿਲ ਲਾਲਚ ਅਤੇ ਦੁਸ਼ਟਤਾ ਨਾਲ ਭਰੇ ਹੋਏ ਹਨ।

40ਹੇ ਮੂਰਖੋ, ਜਿਸ ਪਰਮੇਸ਼ਵਰ ਨੇ ਬਾਹਰੀ ਅੰਗ ਬਣਾਏ ਹਨ ਕੀ ਉਸ ਨੇ ਅੰਦਰਲੇ ਅੰਗ ਨਹੀਂ ਬਣਾਏ?

41ਪਰ ਜੋ ਕੁਝ ਤੁਹਾਡੇ ਕੱਪ ਅਤੇ ਥਾਲੀ ਵਿੱਚ ਹੈ ਉਹ ਗ਼ਰੀਬਾਂ ਨੂੰ ਦਿਓ ਅਤੇ ਤੁਹਾਡੇ ਲਈ ਸਭ ਕੁਝ ਸ਼ੁੱਧ ਹੋ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.