ਲੂਕਸ 11

ਯਿਸ਼ੂ ਨੇ ਉਹਨਾਂ ਨੂੰ ਅੱਗੇ ਕਿਹਾ, ਮੰਨ ਲਓ ਤੁਹਾਡਾ ਇੱਕ ਦੋਸਤ ਹੈ, ਅਤੇ ਤੁਸੀਂ ਅੱਧੀ ਰਾਤ ਨੂੰ ਉਸ ਕੋਲ ਜਾ ਕੇ ਬੇਨਤੀ ਕਰੋ, ਦੋਸਤ ਮੈਨੂੰ ਤਿੰਨ ਰੋਟੀਆਂ ਉਧਾਰ ਦੇ;

Luke 11:5 (UKJV) And he said unto them, Which of you shall have a friend, and shall go unto him at midnight, and say unto him, Friend, lend me three loaves;

3ਸਾਡੇ ਰੋਜ਼ ਦੀ ਰੋਟੀ ਹਰ ਦਿਨ ਸਾਨੂੰ ਦਿਓ।

4ਸਾਡੇ ਪਾਪ ਸਾਨੂੰ ਮਾਫ਼ ਕਰੋ, ਅਸੀਂ ਵੀ ਉਹਨਾਂ ਨੂੰ ਮਾਫ਼ ਕਰਦੇ ਹਾਂ, ਜੋ ਸਾਡੇ ਵਿਰੁੱਧ ਪਾਪ ਕਰਦੇ ਹਨ। ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾਓ।’ ”

5ਯਿਸ਼ੂ ਨੇ ਉਹਨਾਂ ਨੂੰ ਅੱਗੇ ਕਿਹਾ, ਮੰਨ ਲਓ ਤੁਹਾਡਾ ਇੱਕ ਦੋਸਤ ਹੈ, ਅਤੇ ਤੁਸੀਂ ਅੱਧੀ ਰਾਤ ਨੂੰ ਉਸ ਕੋਲ ਜਾ ਕੇ ਬੇਨਤੀ ਕਰੋ, ਦੋਸਤ ਮੈਨੂੰ ਤਿੰਨ ਰੋਟੀਆਂ ਉਧਾਰ ਦੇ;

6ਕਿਉਂਕਿ ਮੇਰਾ ਇੱਕ ਦੋਸਤ ਸਫ਼ਰ ਕਰਕੇ ਆਇਆ ਹੈ ਅਤੇ ਮੇਰੇ ਕੋਲ ਉਸ ਦੇ ਖਾਣ-ਪੀਣ ਲਈ ਕੁਝ ਵੀ ਨਹੀਂ ਹੈ।

7ਅਤੇ ਮੰਨ ਲਓ ਉਹ ਅੰਦਰੋਂ ਉੱਤਰ ਦੇਵੇ, ਮੈਨੂੰ ਕਸ਼ਟ ਨਾ ਦੇ! ਦਰਵਾਜ਼ਾ ਬੰਦ ਹੈ ਅਤੇ ਮੇਰੇ ਬੱਚੇ ਮੇਰੇ ਨਾਲ ਸੌ ਰਹੇ ਹਨ। ਹੁਣ ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.