48ਤੁਸੀਂ ਆਪ ਮੰਨਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕੰਮਾਂ ਨੂੰ ਸਵੀਕਾਰ ਕਰਦੇ ਹੋ, ਉਹਨਾਂ ਨੇ ਨਬੀਆਂ ਦਾ ਕਤਲ ਕੀਤਾ ਅਤੇ ਤੁਸੀਂ ਉਹਨਾਂ ਲਈ ਕਬਰਾਂ ਬਣਾਉਂਦੇ ਹੋ।
49ਇਸੇ ਕਰਕੇ ਪਰਮੇਸ਼ਵਰ ਆਪਣੀ ਬੁੱਧ ਵਿੱਚ ਇਹ ਕਹਿੰਦੇ ਹਨ: ‘ਮੈਂ ਉਹਨਾਂ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਕਈਆਂ ਉੱਤੇ ਜ਼ੁਲਮ ਕਰਨਗੇ।’
50ਇਸ ਲਈ ਇਸ ਪੀੜ੍ਹੀ ਨੂੰ ਉਹਨਾਂ ਸਾਰੇ ਨਬੀਆਂ ਦੇ ਲਹੂ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਜੋ ਦੁਨੀਆਂ ਦੇ ਮੁੱਢ ਤੋਂ ਹੋਏ ਹਨ,
51ਹਾਬਿਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੱਕ, ਜਿਹੜਾ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਗਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਪੀੜ੍ਹੀ ਨੂੰ ਸਭ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
52“ਬਿਵਸਥਾ ਦੇ ਉਪਦੇਸ਼ਕਾਂ ਉੱਤੇ ਹਾਏ! ਕਿਉਂਕਿ ਤੁਸੀਂ ਗਿਆਨ ਦੀ ਕੁੰਜੀ ਤਾਂ ਲੈ ਲਈ ਹੈ। ਪਰ ਤੁਸੀਂ ਆਪ ਅੰਦਰ ਨਹੀਂ ਜਾਂਦੇ ਅਤੇ ਅੰਦਰ ਜਾਣ ਵਾਲਿਆਂ ਨੂੰ ਰੋਕਦੇ ਹੋ।”