ਲੂਕਸ 11

ਹਾਬਿਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੱਕ, ਜਿਹੜਾ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਗਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਪੀੜ੍ਹੀ ਨੂੰ ਸਭ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

Luke 11:51 (UKJV) From the blood of Abel unto the blood of Zacharias which perished between the altar and the temple: verily I say unto you, It shall be required of this generation.

49ਇਸੇ ਕਰਕੇ ਪਰਮੇਸ਼ਵਰ ਆਪਣੀ ਬੁੱਧ ਵਿੱਚ ਇਹ ਕਹਿੰਦੇ ਹਨ: ‘ਮੈਂ ਉਹਨਾਂ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਕਈਆਂ ਉੱਤੇ ਜ਼ੁਲਮ ਕਰਨਗੇ।’

50ਇਸ ਲਈ ਇਸ ਪੀੜ੍ਹੀ ਨੂੰ ਉਹਨਾਂ ਸਾਰੇ ਨਬੀਆਂ ਦੇ ਲਹੂ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਜੋ ਦੁਨੀਆਂ ਦੇ ਮੁੱਢ ਤੋਂ ਹੋਏ ਹਨ,

51ਹਾਬਿਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੱਕ, ਜਿਹੜਾ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਗਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਪੀੜ੍ਹੀ ਨੂੰ ਸਭ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

52“ਬਿਵਸਥਾ ਦੇ ਉਪਦੇਸ਼ਕਾਂ ਉੱਤੇ ਹਾਏ! ਕਿਉਂਕਿ ਤੁਸੀਂ ਗਿਆਨ ਦੀ ਕੁੰਜੀ ਤਾਂ ਲੈ ਲਈ ਹੈ। ਪਰ ਤੁਸੀਂ ਆਪ ਅੰਦਰ ਨਹੀਂ ਜਾਂਦੇ ਅਤੇ ਅੰਦਰ ਜਾਣ ਵਾਲਿਆਂ ਨੂੰ ਰੋਕਦੇ ਹੋ।”

53ਜਦੋਂ ਯਿਸ਼ੂ ਉੱਥੋਂ ਚਲੇ ਗਏ ਤਾਂ ਸ਼ਾਸਤਰੀ ਅਤੇ ਫ਼ਰੀਸੀ, ਜੋ ਉਹਨਾਂ ਦੇ ਕੱਟੜ ਵਿਰੋਧੀ ਹੋ ਗਏ ਸਨ, ਪ੍ਰਭੂ ਨੂੰ ਬਹੁਤ ਸਾਰੇ ਵਿਸ਼ਿਆਂ ਤੇ ਮੁਸ਼ਕਲ ਪ੍ਰਸ਼ਨ ਪੁੱਛਣ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.