ਲੂਕਸ 12

ਅਤੇ ਜੋ ਵੀ ਮਨੁੱਖ ਦੇ ਪੁੱਤਰ ਦੇ ਖ਼ਿਲਾਫ਼ ਕੁਝ ਬੋਲਦਾ ਹੈ ਉਸ ਨੂੰ ਮਾਫ਼ ਕਰ ਦਿੱਤਾ ਜਾਵੇਗਾ, ਪਰ ਜੇ ਕੋਈ ਪਵਿੱਤਰ ਆਤਮਾ ਦੀ ਨਿੰਦਿਆ ਕਰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।

Luke 12:10 (UKJV) And whosoever shall speak a word against the Son of man, it shall be forgiven him: but unto him that blasphemes against the Holy Spirit it shall not be forgiven.

8“ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹੜਾ ਵੀ ਵਿਅਕਤੀ ਦੂਜਿਆਂ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਪਰਮੇਸ਼ਵਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਸਵੀਕਾਰ ਕਰੇਂਗਾ।

9ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ, ਉਸ ਨੂੰ ਵੀ ਪਰਮੇਸ਼ਵਰ ਦੇ ਦੂਤਾਂ ਦੇ ਅੱਗੇ ਸਵੀਕਾਰ ਨਹੀਂ ਕੀਤਾ ਜਾਵੇਗਾ।

10ਅਤੇ ਜੋ ਵੀ ਮਨੁੱਖ ਦੇ ਪੁੱਤਰ ਦੇ ਖ਼ਿਲਾਫ਼ ਕੁਝ ਬੋਲਦਾ ਹੈ ਉਸ ਨੂੰ ਮਾਫ਼ ਕਰ ਦਿੱਤਾ ਜਾਵੇਗਾ, ਪਰ ਜੇ ਕੋਈ ਪਵਿੱਤਰ ਆਤਮਾ ਦੀ ਨਿੰਦਿਆ ਕਰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।

11“ਜਦੋਂ ਤੁਸੀਂ ਪ੍ਰਾਰਥਨਾ ਸਥਾਨਾਂ, ਹਾਕਮਾਂ ਅਤੇ ਅਧਿਕਾਰੀਆਂ ਦੇ ਸਾਹਮਣੇ ਲਿਆਏ ਜਾਂਦੇ ਹੋ, ਤਾਂ ਇਸ ਬਾਰੇ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ ਜਾਂ ਤੁਸੀਂ ਕੀ ਬੋਲੋਗੇ,

12ਕਿਉਂਕਿ ਪਵਿੱਤਰ ਆਤਮਾ ਉਸ ਵੇਲੇ ਤੁਹਾਨੂੰ ਸਿਖਾਏਗਾ ਕਿ ਤੁਹਾਨੂੰ ਕੀ ਕਹਿਣਾ ਚਾਹੀਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.